ਮੁੱਖ ਮੰਤਰੀ ਬਾਦਲ ਨੇ ਨਵੇਂ ਮੰਤਰੀ ਸਣੇ ਦਰਬਾਰ ਸਾਹਿਬ 'ਚ ਮੱਥਾ ਟੇਕਿਆ

Gurjeet Singh

16

March

2012

ਅੰਮ੍ਰਿਤਸਰ, 16 ਮਾਰਚ (ਪ. ਪ.) ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਣੇ ਸਮੁੱਚੇ ਮੰਤਰੀ ਮੰਡਲ ਨੇ ਅੱਜ ਸਵੇਰੇ ਇਥੇ ਦਰਬਾਰ ਸਾਹਿਬ 'ਚ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਰ 'ਚ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਰ ਗਏ। ਵਿਧਾਨ ਸਭਾ ਚੋਣਾਂ 'ਚ ਅਕਾਲੀ-ਭਾਜਪਾ ਗਠਬੰਧਨ ਦੀ ਜਿੱਤ ਲਈ ਪਰਮਾਤਮਾ ਦਾ ਧੰਨਵਾਦ ਕਰਕੇ ਅਗਲੀ ਪਾਰੀ ਸ਼ੁਰੂ ਕਰਨ ਤੋਂ ਪਹਿਲਾਂ ਅਸ਼ੀਰਵਾਦ ਲਿਆ। ਸ਼੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ 'ਚ ਸ਼੍ਰੀ ਬਾਦਲ ਨੇ ਪੱਤਰਕਾਰਾਂ ਨੂੰ ਕਿਹਾ ਕਿ ਪੂਰੀ ਕੈਬਨਿਟ ਲਗਾਤਾਰ ਦੂਜੀ ਵਾਰ ਗਠਬੰਧਨ ਨੂੰ ਮਿਲੇ ਇਤਿਹਾਸਕ ਬਹੁਮਤ ਲਈ ਇਨ੍ਹਾਂ ਧਾਰਮਿਕ ਸਥਾਨਾਂ 'ਤੇ ਸ਼ੀਸ਼ ਨਿਵਾਉਣ ਅਤੇ ਇਥੇ ਪ੍ਰਾਰਥਨਾ ਕਰਨ ਆਈ ਹੈ ਕਿ ਇਸ ਜ਼ਿੰਮੇਵਾਰੀ ਨੂੰ ਉਹ ਬਾਖੂਬੀ ਨਿਭਾਉਣ ਦੀ ਸ਼ਕਤੀ ਦੇਵੇ। ਉਨ੍ਹਾਂ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰ੍ਹੀ ਉਤਰਨ ਦੀ ਪੂਰੀ ਕੋਸ਼ਿਸ਼ ਕਰੇਗੀ। ਚੋਣਾਂ 'ਚ ਮੀਡੀਆ ਦੀ ਨਿਰਪੱਖ ਭੂਮਿਕਾ ਦੀ ਸ਼ਲਾਘਾ ਕਰਦਿਆਂ ਸ਼੍ਰੀ ਬਾਦਲ ਨੇ ਕਿਹਾ ਕਿ ਇਸ ਨਾਲ ਲੋਕਤੰਤਰਿਕ ਮੁੱਲਾਂ ਨੂੰ ਮਜ਼ਬੂਤੀ ਮਿਲੀ ਹੈ ਕਿਉਂਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ੍ਹ ਹੈ। ਨਿਰਪੱਖ ਖਬਰ ਦੇਣਾ ਮਜ਼ਬੂਤ ਅਤੇ ਸਿਹਤਮੰਦ ਲੋਕਤੰਤਰ ਲਈ ਜ਼ਰੂਰੀ ਹੈ।
Tags: parkash-singh-badal ਪ੍ਰਕਾਸ਼-ਸਿੰਘ-ਬਾਦਲ golden-temple ਦਰਬਾਰ-ਸਾਹਿਬ

More Leatest Stories