ਦੱਖਣੀ ਅੱਡਾ ਵਾਸੀ ਗੰਦੇ ਪਾਣੀ ਤੋਂ ਪ੍ਰੇਸ਼ਾਨ

Gurjeet Singh

3

May

2012

ਨਕੋਦਰ, 3 ਮਈ (ਰਜਨੀਸ਼, ਤਰਲੋਕ)-ਸ਼ਹਿਰ ਵਿੱਚ ਸੀਵਰੇਜ ਪ੍ਰਬੰਧਾਂ ਦੀ ਮਾੜੀ ਹਾਲਤ ਕਾਰਨ ਕਈ ਮੁਹੱਲੇ ਨਰਕ ਦਾ ਰੂਪ ਧਾਰ ਚੁੱਕੇ ਹਨ। ਚਰਸੀ ਗੇਟ, ਅੱਡਾ ਮਹਿਤਪੁਰ ਅਤੇ ਦੱਖਣੀ ਅੱਡੇ ਤੋਂ ਇਲਾਵਾ ਅਨੇਕਾਂ ਇਲਾਕਿਆਂ ਵਿੱਚ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਲੋਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਦੱਖਣੀ ਅੱਡਾ ਵਿਖੇ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਜਿੱਥੇ ਲੋਕਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ, ਉਥੇ ਗੰਭੀਰ ਬੀਮਾਰੀਆਂ ਫੈਲਣ ਦਾ ਖਦਸ਼ਾ ਵੀ ਬਣਿਆ ਹੋਇਆ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਹ ਲੰਮੇ ਅਰਸੇ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਨ ਅਤੇ ਕਈ ਵਾਰ ਰੋਸ ਮੁਜ਼ਾਹਰੇ ਕਰਨ ਦੇ ਬਾਵਜੂਦ ਕੋਈ ਢੁੱਕਵਾਂ ਹੱਲ ਨਹੀਂ ਹੋਇਆ। ਗੰਦਾ ਪਾਣੀ ਲੋਕਾਂ ਦੀਆਂ ਦੁਕਾਨਾਂ ’ਚ ਵੜ ਰਿਹਾ ਹੈ। ਦੁਕਾਨਦਾਰਾਂ ਨੇ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਛੇਤੀ ਹੱਲ ਕੀਤਾ ਜਾਵੇ। ਕਾਰਜਸਾਧਕ ਅਫਸਰ ਪ੍ਰਦੀਪ ਕੁਮਾਰ ਨੇ ਕਿਹਾ ਕਿ ਪੰਪ ਲਗਾ ਕੇ ਪਾਣੀ ਛੇਤੀ ਕੱਢ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਸਮੱਸਿਆ ਪੈਦਾ ਹੋ ਰਹੀ ਹੈ।
Tags: nakodar-news

More Leatest Stories