ਸਪਾ ਸਰਕਾਰ ਦੀ ਸਰਪ੍ਰਸਤੀ ''ਚ ਗੈਰ-ਕਾਨੂੰਨੀ ਕਬਜ਼ਾ ਕਰਨ ਵਾਲਿਆਂ ਦੇ ਹੌਂਸਲ ਬੁਲੰਦ

Gurjeet Singh

9

June

2016

ਮਿਰਜ਼ਾਪੁਰ— ਕੇਂਦਰੀ ਸੂਚਨਾ ਪ੍ਰਸਾਰਣ ਰਾਜ ਮੰਤਰੀ ਰਾਜਵਰਧਨ ਸਿੰਘ ਰਾਠੌਰ ਨੇ ਵੀਰਵਾਰ ਨੂੰ ਦੋਸ਼ ਲਾਇਆ ਕਿ ਅਖਿਲੇਸ਼ ਯਾਦਵ ਸਰਕਾਰ ਦੀ ਸਰਪ੍ਰਸਤੀ 'ਚ ਉੱਤਰ ਪ੍ਰਦੇਸ਼ 'ਚ ਗੈਰ-ਕਾਨੂੰਨੀ ਕਬਜ਼ਾਧਾਰੀਆਂ ਦੇ ਹੌਂਸਲੇ ਬੁਲੰਦ ਹਨ। ਰਾਠੌਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਵੱਖ-ਵੱਖ ਜ਼ਿਲਿਆਂ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਆਪਣੇ ਗੁਰਗਿਆਂ ਜ਼ਰੀਏ ਜ਼ਮੀਨਾਂ 'ਤੇ ਕਬਜ਼ਾ ਕਰ ਰਹੇ ਹਨ। ਉਨ੍ਹਾਂ ਨੂੰ ਪੁਲਸ ਪ੍ਰਸ਼ਾਸਨ ਦਾ ਕੋਈ ਖੌਫ ਨਹੀਂ ਹੈ। ਮਥੁਰਾ ਹਿੰਸਾ ਨੇ ਸਰਕਾਰ ਦੀ ਸਾਰੀ ਪੋਲ ਖੋਲ੍ਹ ਦਿੱਤੀ ਹੈ। ਇਹ ਸਿਰਫ ਗੈਰ-ਕਾਨੂੰਨੀ ਕਬਜ਼ੇ ਦੀ ਘਟਨਾ ਨਹੀਂ ਸਗੋਂ ਕਿ ਸੂਬੇ ਦੀ ਖਰਾਬ ਕਾਨੂੰਨੀ ਵਿਵਸਥਾ ਦੇ ਹਾਲਾਤ ਦਾ ਜਿਊਂਦਾ-ਜਾਗਦਾ ਉਦਾਹਰਣ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਯਾਤਰਾ ਦਾ ਜ਼ਿਕਰ ਕਰਦੇ ਹੋਏ ਰਾਠੌਰ ਨੇ ਕਿਹਾ ਕਿ ਪਿਛਲੇ ਦੋ ਸਾਲਾਂ 'ਚ ਭਾਰਤ ਦਾ ਜੋ ਸਨਮਾਨ ਵਧਿਆ ਹੈ, ਉਹ ਆਜ਼ਾਦ ਭਾਰਤ 'ਚ ਪਹਿਲਾਂ ਕਦੇ ਨਹੀਂ ਰਿਹਾ। ਇਹ ਪਹਿਲਾ ਮੌਕਾ ਹੈ, ਜਦੋਂ ਅਮਰੀਕੀ ਸੰਸਦ ਨੇ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੇ ਵਿਚਾਰਾਂ ਨੂੰ ਸੁਣਨ ਲਈ ਉਸ ਨੂੰ ਸੱਦਾ ਦਿੱਤਾ।
Tags:

More Leatest Stories