ਲੁਧਿਆਣਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Gurjeet Singh

3

December

2016

ਲੁਧਿਆਣਾ (ਪਰਮਿੰਦਰ ਸਿੰਘ ਅਹੂਜਾ) ਥਾਣਾ ਡਵੀਜ਼ਨ ਨੰਬਰ 4 ਦੇ ਘੇਰੇ ਅੰਦਰ ਪੈਂਦੇ ਇਲਾਕੇ ਚੰਦਰ ਨਗਰ 'ਚ ਅੱਜ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰੇ ਕੁੱਝ ਲੋਕਾਂ ਨੇ ਮਲੀਆਂ ਦੀ ਕੋਠੀ ਨੇੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਸੜਕ 'ਤੇ ਪਏ ਦੇਖੇ ਤਾਂ ਪੁਲਿਸ ਨੂੰ ਸੂਚਿਤ ਕੀਤਾ। ਮੌਕੇ 'ਤੇ ਭਾਰੀ ਗਿਣਤੀ 'ਚ ਸਿੱਖ ਸੰਗਤਾਂ ਮੌਜੂਦ ਹਨ। ਘਟਨਾ ਨੂੰ ਲੈ ਇਲਾਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ।
Tags: sri guru granth sahib ji

More Leatest Stories