ਨੌਜਵਾਨ ਦੀ ਭੇਦਭਰੇ ਹਾਲਾਤ 'ਚ ਲਾਸ਼ ਮਿਲੀ

Gurjeet Singh

4

January

2017

ਲੋਹੀਆਂ ਖਾਸ, 4 ਜਨਵਰੀ (ਬਲਵਿੰਦਰ ਸਿੰਘ ਵਿੱਕੀ)- ਇੱਥੋਂ ਨੇੜਲੇ ਪਿੰਡ ਵਾੜਾ ਜੋਧ ਸਿੰਘ ਦੇ ਨਜ਼ਦੀਕ ਇਕ ਨੌਜਵਾਨ ਦੀ ਭੇਦ ਭਰੇ ਹਾਲਾਤ 'ਚ ਲਾਸ਼ ਮਿਲਣ ਦੀ ਸੂਚਨਾ ਹੈ | ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਸਰਾਂ ਥਾਣਾ ਮੁਖੀ ਲੋਹੀਆਂ ਵੱਲੋਂ ਦੱਸਿਆ ਗਿਆ ਕਿ ਜਿਸ ਵਿਅਕਤੀ ਦੀ ਲਾਸ਼ ਮਿਲੀ ਹੈ ਉਸ ਦੀ ਪਹਿਚਾਣ ਤੇਜਿੰਦਰ ਸਿੰਘ ਉਰਫ਼ ਤੰਦਾ ਪੁੱਤਰ ਸੁੱਚਾ ਸਿੰਘ ਵਾਸੀ ਆਲਮਪੁਰ ਬੱਕਾ ਥਾਣਾ ਕਰਤਾਰਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ | ਮੇਜਰ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਤਾਜਪੁਰ ਥਾਣਾ ਸਭਾਨਪੁਰ ਜ਼ਿਲ੍ਹਾ ਕਪੂਰਥਲਾ ਕੋਲ ਦੋ ਤਿੰਨ ਮਹੀਨੇ ਪਹਿਲਾਂ ਹੀ ਕੰਮ 'ਤੇ ਲੱਗਾ ਸੀ | ਮੇਜਰ ਸਿੰਘ ਦੇ ਬਿਆਨਾ ਦੇ ਆਧਾਰ 'ਤੇ ਪੁਲਿਸ ਵੱਲੋਂ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ |
Tags:

More Leatest Stories